Published by Authority
No. 32] CHANDIGARH, FRIDAY, AUGUST 11, 2023 (SRAVANA 20, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜ੍ਹਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 30 ਨਵੰਬਰ, 2022
ਨੰ:5/61/2022-ੲਸ1(1)/2524.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼਼੍ਰੀ ਭੁਪਿੰਦਰ ਸਿੰਘ ਤੁੱਲੀ, ਮੁੱਖ ਇੰਜੀਨਅਰ, ਲੋਕ ਨਿਮਾਣ ਵਿਭਾਗ (ਭ ਤੇ ਮ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.09.2022 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਅਨੁਰਾਗ ਵਰਮਾ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 28 ਨਵੰਬਰ, 2022 ਲੋਕ ਨਿਰਮਾਣ ਵਿਭਾਗ (ਭ ਤੇ ਮ)।