Published by Authority
No. 39] CHANDIGARH, FRIDAY, SEPTEMBER 29, 2023 (ASVINA 7, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ -1 ਸ਼ਾਖਾ)
ਅਧਿਸੂਚਨਾ
ਮਿਤੀ 31 ਮਾਰਚ, 2022
ਨੰ: 05/08/2022-ੲਸ1(1)/311.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼਼੍ਰੀ ਪਰਵਿੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇ ਹਲਕਾ, ਚੰਡੀਗੜ੍ਹ, ਲੋਕ ਨਿਰਮਾਣ ਵਿਭਾਗ (ਭ ਤੇ ਮ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2022 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਵਿਕਾਸ ਪ੍ਰਤਾਪ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 31 ਮਾਰਚ, 2022
ਲੋਕ ਨਿਰਮਾਣ ਵਿਭਾਗ।