Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ
(ਪਸ਼ੂ ਪਾਲਣ-1 ਸ਼ਾਖਾ)
ਨੋਟੀਫਿਕੇਸ਼ਨ
ਮਿਤੀ 22 ਮਾਰਚ, 2023
ਨੰ:09/51/2019-ਪ.ਪ.1(9/5)/1859: ਡਾ.ਆਦਿਸ ਬਲੋਰੀਆਂ,ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਨਿਆੜੀ, ਜਿਲ੍ਹਾ ਪਠਾਨਕੋਟ(ਹੁਣ ਗੈਰ-ਹਾਜ਼ਰ) ƒ ਮਿਤੀ 17.07.2019 ਤੋਂ ਸਮਰੱਥ ਅਧਿਕਾਰੀ ਤੋ ਛੁੱਟੀ ਮੰਨਜੂਰ ਕਰਵਾਏ ਬਿਨ੍ਹਾਂ ਆਪਣੀ ਡਿਊਟੀ ਤੋ ਗੈਰ-ਹਾਜ਼ਰ ਰਹਿਣ ਦੇ ਦੋਸ਼ਾ ਕਾਰਨ ਯਾਦ ਪੱਤਰ ਨੰ: 09/51/2019-ਪ.ਪ.1(9)/ 6759,ਮਿਤੀ 30.12.2019 ਰਾਹੀ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 8 ਅਧੀਨ ਚਾਰਜਸੀਟ ਜਾਰੀ ਕੀਤੀ ਗਈ ਸੀ। ਇਸ ਅਧਿਕਾਰੀ ਵੱਲੋਂ ਚਾਰਜਸੀਟ ਦੇ ਸਬੰਧ ਵਿੱਚ ਕੋਈ ਜਵਾਬ ਨਹੀ ਦਿੱਤਾ ਗਿਆ ਸੀ।
2. ਇਸ ਉਪਰੰਤ ਮਾਮਲੇ ਦੀ ਸਚਾਈ ਜਾਣਨ ਲਈ ਸਰਕਾਰ ਦੇ ਪਿ.ਅੰ.ਨੰ: 09/51/2019- ਪ.ਪ.1(9)/ 306, ਮਿਤੀ 19.01.2022 ਰਾਹੀ ਸ਼੍ਰੀ ਬੇਅੰਤ ਸਿੰਘ ਬੇਦੀ , ਜਿਲ੍ਹਾ ਅਤੇ ਸ਼ੈਸ਼ਨ ਜੱਜ (ਰਿਟਾਇਰਡ) ƒ " ਪੜਤਾਲੀਆ ਅਫਸਰ@ ਨਿਯੁਕਤ ਕੀਤਾ ਗਿਆ ਸੀ। ਪੜਤਾਲੀਆ ਅਫਸਰ ਵੱਲੋਂ ਪੇਸ਼ ਕੀਤੀ ਪੜਤਾਲ ਰਿਪੋਰਟ ਮਿਤੀ 05.03.2022 ਰਾਹੀ ਅਧਿਕਾਰੀ ਵਿਰੁੱਧ ਦੋਸ਼ ਸੂਚੀ ਵਿੱਚ ਦਰਜ ਦੋਸ਼ ਸਿੱਧ ਕੀਤੇ ਗਏ ਸਨ।
3. ਇਸ ਵਿਭਾਗ ਵੱਲੋਂ ਰਜਿਸਟਰਡ ਮੀਮੋ ਨੰ: 09/51/2019-ਪ.ਪ.1(9)/1052,ਮਿਤੀ 21.03.2022 ਰਾਹੀ ਪੜਤਾਲ ਰਿਪੋਰਟ ਮਿਤੀ 05.03.2022 ਦੀ ਅਧਿਕਾਰੀ ƒ ਭੇਜ ਕੇ ਟਿੱਪਣੀ ਮੰਗੀ ਗਈ ਸੀ। ਉਪਰੰਤ ਡਾਇਰੈਕਟਰ, ਪਸ਼ੂ ਪਾਲਣ ਵੱਲੋਂੋ ਪੱਤਰ ਨੰ: 3010,ਮਿਤੀ 03.10.2022 ਰਾਹੀਂ ਪ੍ਰਾਪਤ ਹੋਏ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਪਠਾਨਕੋਟ ਦੇ ਪੱਤਰ ਨੰ: 1848 ਮਿਤੀ 14.09.2022 ਅਨੁਸਾਰ ਪੜਤਾਲ ਰਿਪੋਰਟ ਦੀ ਕਾਪੀ ਅਧਿਕਾਰੀ ਦੇ ਪਿਤਾ ਸ਼੍ਰੀ ਰਾਜ਼ੇਸ ਸਿੰਘ ਬਲੌਰੀਆਂ ƒ ਰਸੀਵ ਕਰਵਾ ਦਿੱਤੀ ਗਈ ਸੀ। ਪੰ੍ਰਤੂ ਗੈਰ-ਹਾਜ਼ਰ ਅਧਿਕਾਰੀ ਵੱਲੋਂ ਪੜਤਾਲ ਰਿਪੋਰਟ ਦੇ ਸਬੰਧ ਵਿੱਚ ਕੋਈ ਜਵਾਬ ਨਹੀ ਭੇਜਿਆ ਸੀ।
4. ਇਸ ਤਰਾਂ ਅਧਿਕਾਰੀ ਵੱਲੋਂ ਸਰਕਾਰ ਦੇ ਕਿਸੇ ਵੀ ਪੱਤਰ ਦਾ ਜਵਾਬ ਨਹੀ ਦਿੱਤਾ ਗਿਆ ਸੀ,ਜਿਸ ਤੋ ਸੱਪਸਟ ਹੈ ਕਿ ਉਹ ਸਰਕਾਰ ਦੇ ਕਿਸੇ ਵੀ ਪੱਤਰ ਦਾ ਉੱਤਰ ਨਹੀ ਦੇਣਾ ਚਾਹੁੰਦਾ ਅਤੇ ਨਾ ਹੀ ਅੱਗੇ ਸਰਕਾਰੀ ਸੇਵਾ ਕਰਨਾ ਚਾਹੁੰਦਾ ਹੈ। ਇਸ ਲਈ ਸਮਰੱਥ ਅਥਾਰਿਟੀ ਵੱਲੋਂ ਡਾ. ਆਦਿਸ ਬਲੋਰੀਆਂ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਨਿਆੜੀ, ਜਿਲ੍ਹਾ 210 PUNJAB GOVT. GAZ., JANUARY 23, 2026 (MAGHA 3, 1947 SAKA) PART I] ਪਠਾਨਕੋਟ (ਹੁਣ ਗੈਰ-ਹਾਜ਼ਰ) ƒ ਉਸ ਦੀ ਗੈਰ-ਹਾਜਰੀ ਦੀ ਮਿਤੀ 17.07.2019 ਤੋ ਸਰਕਾਰੀ ਸੇਵਾ ਤੋ ਡਿਸਮਿਸ ਕਰਨ ਸਬੰਧੀ ਸਿਧਾਂਤਕ ਤੋਰ ਤੇ ਫੈਸਲਾ ਲਿਆ ਗਿਆ ਸੀ। ਅਧਿਕਾਰੀ ƒ ਸਰਕਾਰੀ ਸੇਵਾ ਤੋ ਡਿਸਮਿਸ ਕਰਨ ਸਬੰਧੀ ਲਏ ਗਏ ਫੈਸਲੇ ਦੀ ਸਹਿਮਤੀ ਪ੍ਰਾਪਤ ਕਰਨ ਬਾਰੇ ਮੀਮੋ ਨੰ: 09/51/2019-ਪ.ਪ.1(9/5)/160,ਮਿਤੀ 10.01.2023 ਰਾਹੀ ਮਾਮਲਾ ਪੰਜਾਬ ਲੋਕ ਸੇਵਾ ਕਮਿਸ਼ਨ,ਪਟਿਆਲਾ ਨਾਲ ਟੇਕ ਅੱਪ ਕੀਤਾ ਗਿਆ ਸੀ।ਸਕੱਤਰ,ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਵੱਲੋਂ ਪੱਤਰ ਨੰ:
ਡਿਸ 177/2022/ਅ-7/7200,ਮਿਤੀ 01.03.2023 ਰਾਹੀਂ ਸੂਚਿਤ ਕੀਤਾ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ,ਪਟਿਆਲਾ ਵੱਲੋਂ ਡਾ.ਆਦਿਸ਼ ਬਲੌਰੀਆ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ,ਨਿਆੜੀ, ਜਿਲ੍ਹਾਂ ਪਠਾਨਕੋਟ( ਹੁਣ ਗੈਰ-ਹਾਜਰ) ƒ ਸਰਕਾਰੀ ਸੇਵਾ ਤੋ ਡਿਸਮਿਸ ਕਰਨ ਸਬੰਧੀ ਸਹਿਮਤੀ ਦਿੱਤੀ ਗਈ ਹੈ।
5. ਇਸ ਪ੍ਰਕਾਰ ਕੇਸ ਦੇ ਸਮੁੱਚੇ ਹਾਲਾਤਾਂ ƒ ਵਿਚਾਰਦੇ ਹੋਏ ਅਤੇ ਪੜਤਾਲੀਆ ਅਫਸਰ ਦੀ ਪੜਤਾਲ ਰਿਪੋਰਟ ਮਿਤੀ 05.03.2022 ਨਾਲ ਸਹਿਮਤੀ ਪ੍ਰਗਟ ਕਰਦੇ ਹੋਏ, ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਦੀ ਸਲਾਹ ਅਨੁਸਾਰ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਡਾ. ਆਦਿਸ ਬਲੋਰੀਆਂ, ਵੈਟਰਨਰੀ ਅਫਸਰ ਪੁੱਤਰ ਸ਼੍ਰੀ ਆਰ.ਐਸ.ਬਲੌਰੀਆ, ਮਕਾਨ ਨੰ:302,ਡਿਫੈਂਸ ਕਲੋਨੀ,ਪਿੰਡ ਤੇ ਡਾਕਖਾਨਾ,ਜੰਡਵਾਲ,ਜਿਲ੍ਹਾ ਪਠਾਨਕੋਟ ƒ ਸਮਰੱਥ ਅਧਿਕਾਰੀ ਤੋ ਛੁੱਟੀ ਮੰਨਜੂਰ ਕਰਵਾਏ ਬਿਨ੍ਹਾਂ ਮਿਤੀ 17.07.2019 ਤੋ ਆਪਣੀ ਡਿਊਟੀ ਤੋ ਗੈਰ-ਹਾਜ਼ਰ ਰਹਿਣ ਦੇ ਦੋਸ਼ਾ ਕਾਰਣ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ ) ਨਿਯਮਾਂਵਲੀ,1970 ਦੇ ਨਿਯਮ 8 ਅਧੀਨ ਯਾਦ ਪੱਤਰ ਨੰ: 09/51/2019-ਪ.ਪ.1(9)/6759, ਮਿਤੀ 30.12.2019 ਰਾਹੀ ਜਾਰੀ ਹੋਈ ਚਾਰਜਸੀਟ ਦਾ ਫੈਸਲਾ ਕਰਦੇ ਹੋਏ ਉਸਦੀ ਗੈਰ-ਹਾਜਰੀ ਦੀ ਮਿਤੀ 17.07.2019 ਤੋ ਸਰਕਾਰੀ ਸੇਵਾ ਤੋ ਡਿਸਮਿਸਲ ਦੀ ਸਜਾ ਦਿੱਤੀ ਜਾਂਦੀ ਹੈ।
ਸਹੀ/-
ਵਿਕਾਸ ਪ੍ਰਤਾਪ
ਚੰਡੀਗੜ੍ਹ
ਪ੍ਰਮੱਖ ਸਕੱਤਰ, ਪੰਜਾਬ ਸਰਕਾਰ
ਮਿਤੀ 20 ਮਾਰਚ,2023 ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ
3616/1-2026/Pb. Govt. Press, S.A.S. Nagar