Published by Authority
No. 5] CHANDIGARH, FRIDAY, JANUARY 30, 2026 (MAGHA 10, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋੇਕ ਨਿਰਮਾਣ ਵਿਭਾਗ
(ਇਮਾਰਤਾਂ ਅਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 30 ਮਈ, 2023
ਨੰ:05/49/2022-2ੲਸ1/2005.-ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26(ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਸ਼੍ਰੀ ਜਤਿੰਦਰ ਸਿੰਘ ਛੀਨਾ ਪੁੱਤਰ ਸ਼੍ਰੀ ਦਰਸ਼ਨ ਸਿੰਘ ਛੀਨਾ, ਕਾਰਜਕਾਰੀ ਇੰਜ਼ੀਨੀਅਰ (ਬਿਜਲੀ) ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.05.2023 ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਉਪਰੋਕਤ ਅਧਿਕਾਰੀ ਵਿਰੁੱਧ ਮੌਜੂਦਾ ਸਮੇਂ ਜਾਂ ਭਵਿੱਖ ਵਿੱਚ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਨ੍ਹਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਹੱਕ ਸਰਕਾਰ ਪਾਸ ਰਾਖਵਾਂ ਹੋਵੇਗਾ।
ਨੀਲਕੰਠ ਐਸ. ਆਵ੍ਹਾਡ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 25 ਮਈ, 2023
ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ)
3622/1-2026/Pb. Govt. Press, S.A.S. Nagar